Tuesday, July 1, 2025
spot_img

Latest Posts

ਕੈਂਸਰ ਦੇ ਸ਼ੱਕੀ ਮਰੀਜਾਂ ਦੇ ਮੁਢਲੀ ਸਟੇਜ ਤੇ ਹੀ ਕੀਤੀ ਜਾਵੇ ਪਹਿਚਾਣ-ਸਿਹਤ ਮੰਤਰੀ

ਸਿਹਤ ਮੰਤਰੀ ਡਾ ਬਲਬੀਰ ਸਿੰਘ ਵੱਲੋਂ ਜ਼ਿਲ੍ਹਾ ਹਸਪਤਾਲ ਦਾ ਅਚਨਚੇਤ ਦੌਰਾ

ਫਤਿਹਗੜ੍ਹ ਸਾਹਿਬ :- 07 ਮਈ

            ਸਿਹਤ ਸੰਸਥਾਵਾਂ ਵਿੱਚ ਇਲਾਜ ਕਰਾਉਣ ਲਈ ਆਉਣ ਵਾਲੇ ਮਰੀਜ਼ਾਂ ਦੀ ਜਾਂਚ ਦੌਰਾਨ ਕੈਂਸਰ ਦੇ ਸ਼ੱਕੀ ਮਰੀਜ਼ਾਂ ਦੀ ਮੁਢਲੀ ਸਟੇਜ ਤੇ ਹੀ ਪਹਿਚਾਣ ਕਰਨੀ ਯਕੀਨੀ ਬਣਾਈ ਜਾਵੇ ਤਾਂ ਕਿ ਸਮੇਂ ਸਿਰ ਕੈਂਸਰ ਦਾ ਸਹੀ ਇਲਾਜ ਕੀਤਾ ਜਾ ਸਕੇ। ਇਹ ਹਦਾਇਤਾਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਜ਼ਿਲ੍ਹਾ ਹਸਪਤਾਲ ਦੀ ਕੀਤੀ ਅਚਨਚੇਤ ਚੈਕਿੰਗ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੀਆਂ । ਉਹਨਾਂ ਕਿਹਾ ਕਿ  ਆਮ ਤੌਰ ਤੇ ਔਰਤਾਂ ਵਿੱਚ  ਬੱਚੇਦਾਨੀ ਦੇ ਮੂੰਹ ਦਾ ਕੈਂਸਰ (ਸਰਵਿਕਸ) ਅਤੇ ਛਾਤੀ ਦੇ ਕੈਂਸਰ ਦੀ ਸਮੇਂ ਸਿਰ ਪਹਿਚਾਣ ਨਾ ਹੋਣ ਕਾਰਨ ਇਹ ਬਿਮਾਰੀ ਗੰਭੀਰ ਰੂਪ ਧਾਰਨ ਕਰ ਲੈਂਦੀ ਇਸ ਲਈ ਇਹਨਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ । ਉਹਨਾਂ ਮੌਕੇ ਤੇ ਹਾਜ਼ਰ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੂੰ ਵੀ ਹਦਾਇਤ ਕੀਤੀ ਕਿ ਸਮੂਹ ਸਿਹਤ ਕੇਂਦਰਾਂ ਵਿੱਚ ਵੀ ਕੈਂਸਰ ਦੀ ਸਕਰੀਨਿੰਗ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾਵੇ ।

            ਸਿਹਤ ਮੰਤਰੀ ਨੇ ਇਸ ਚੈਕਿੰਗ ਦੌਰਾਨ, ਰਜਿਸਟਰੇਸ਼ਨ ਕਾਊਂਟਰ, ਗਾਇਨੀ ਓਪੀਡੀ, ਬੱਚਿਆਂ ਦੀ ਓਪੀਡੀ ਅਤੇ ਹਸਪਤਾਲ ਵੱਲੋਂ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਹੋਰ ਸਿਹਤ ਸਹੂਲਤਾਂ ਦਾ ਨਿਰੀਖਣ ਕੀਤਾ । ਉਹਨਾਂ ਇਲਾਜ ਕਰਾਉਣ ਲਈ ਆਏ ਮਰੀਜਾਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਜਾਇਜਾ ਲਿਆ ਤੇ ਤਸੱਲੀ ਪ੍ਰਗਟ ਕੀਤੀ। ਉਹਨਾਂ ਓਪੀਡੀ ਵਿੱਚ ਡਾਕਟਰਾਂ ਨੂੰ ਮਰੀਜ਼ਾਂ ਦੀ ਜਾਂਚ ਕਰਨ ਲਈ ਵਰਤੋਂ ਵਿੱਚ ਆਉਣ ਵਾਲੇ ਸਾਰੇ ਸਾਜੋ ਸਮਾਨ ਦੀ ਉਪਲੱਬਧਤਾ ਬਾਰੇ ਵੀ ਜਾਣਕਾਰੀ ਲਈ ਅਤੇ ਕਿਹਾ ਕਿ ਸੂਬਾ ਸਰਕਾਰ ਆਮ ਲੋਕਾਂ ਨੂੰ ਮਿਆਰੀ ਤੇ ਮੁਫਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਕਿਸੇ ਵੀ ਪੱਧਰ ਤੇ ਲੋੜੀਦੇ ਸਾਜੋ ਸਮਾਨ ਅਤੇ ਦਵਾਈਆਂ ਦੀ ਕੋਈ ਵੀ ਘਾਟ ਨਹੀਂ ਹੈ।

            ਸਿਹਤ ਮੰਤਰੀ ਨੇ ਕਿਹਾ ਕਿ ਮਰੀਜ਼ਾਂ ਨੂੰ ਕੋਈ ਵੀ ਦਵਾਈ ਬਾਹਰੋਂ ਨਾ ਲਿਖੀ ਜਾਵੇ ਅਤੇ ਸਾਰੀਆਂ ਦਵਾਈਆਂ ਹਸਪਤਾਲ ਦੇ ਅੰਦਰੋਂ ਹੀ ਦੇਣੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਮਰੀਜ਼ਾਂ ਦੇ ਲੈਬਾਰਟਰੀ ਟੈਸਟ , ਐਕਸਰੇ, ਅਲਟਰਾਸਾਊਂਡ ਆਦਿ  ਸਾਰੇ ਹਸਪਤਾਲ ਵਿੱਚੋਂ ਹੀ ਕਰਵਾਉਣੇ ਯਕੀਨੀ ਬਣਾਏ ਜਾਣ । ਉਹਨਾਂ  ਕਿਹਾ ਕਿ ਮਰੀਜ਼ਾਂ ਨਾਲ ਹਮਦਰਦੀ ਨਾਲ ਪੇਸ਼ ਆਇਆ ਜਾਵੇ ਅਤੇ ਹਰ ਸੰਭਵ ਸਹਾਇਤਾ ਕੀਤੀ ਜਾਵੇ।

Latest Posts

spot_imgspot_img

Don't Miss

Stay in touch

To be updated with all the latest news, offers and special announcements.