Monday, June 30, 2025
spot_img

Latest Posts

ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਆਪਣੇ ਟੀਚੇ ਨੂੰ ਸਾਕਾਰ ਕਰਨ ਵਿੱਚ ਕਾਮਯਾਬ ਹੋਈ ਹੈ: ਗੁਰਿੰਦਰ ਸਿੰਘ ਗੈਰੀ ਬੜਿੰਗ

ਪੰਜਾਬ ਸਿੱਖਿਆ ਕ੍ਰਾਂਤੀ ਨੇ ਸਰਕਾਰੀ ਸਕੂਲਾਂ ਦੇ ਬਹੁਪੱਖੀ ਸੁਧਾਰ ਨੂੰ ਯਕੀਨੀ ਬਣਾਇਆ: ਗੈਰੀ ਬੜਿੰਗ

ਵਿਧਾਇਕ ਗੈਰੀ ਬੜਿੰਗ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਡੀ ਗੋਬਿੰਦਗੜ੍ਹ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ

ਮੰਡੀ ਗੋਬਿੰਦਗੜ੍ਹ/ਅਮਲੋਹ, 23 ਮਈ –

ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਨੂੰ ਦਰਪੇਸ਼ ਹਰ ਇੱਕ ਸਮੱਸਿਆ ਦੇ ਸਥਾਈ ਹੱਲ ਲਈ ਚਲਾਈ ਗਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ, ਆਪਣੇ ਟੀਚੇ ਨੂੰ ਸਾਕਾਰ ਕਰਨ ਵਿੱਚ ਕਾਮਯਾਬ ਹੋਈ ਹੈ। ਵਿਧਾਇਕ ਗੈਰੀ ਬੜਿੰਗ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮੰਡੀ ਗੋਬਿੰਦਗੜ੍ਹ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।

ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ, ਇੱਕ ਸ਼ਾਨਦਾਰ ਉਪਰਾਲਾ ਸਾਬਿਤ ਹੋ ਰਿਹਾ ਹੈ ਜਿਸ ਵਿੱਚ ਹਲਕਾ ਵਿਧਾਇਕ ਸਿੱਧੇ ਤੌਰ ‘ਤੇ ਜਾ ਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਤੋਂ ਉਹਨਾਂ ਦੀਆਂ ਸਕੂਲਾਂ ਨਾਲ ਸੰਬੰਧਿਤ ਜਰੂਰਤਾਂ ਬਾਰੇ ਜਮੀਨੀ ਪੱਧਰ ‘ਤੇ ਜਾਣਕਾਰੀ ਹਾਸਲ ਕਰ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਦੇਖੀ ਕਾਰਨ ਸਰਕਾਰੀ ਸਕੂਲਾਂ ਵਿੱਚ ਜਿੱਥੇ ਬੁਨਿਆਦੀ ਢਾਂਚੇ ਦੀ ਵੱਡੀ ਕਮੀ ਪੇਸ਼ ਆਉਂਦੀ ਰਹੀ, ਉਥੇ ਹੀ ਬੱਚਿਆਂ ਤੇ ਅਧਿਆਪਕਾਂ ਦੀ ਜਰੂਰਤ ਨੂੰ ਪੂਰਾ ਕਰਨ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਜਿਸ ਕਾਰਨ ਨਾ ਕੇਵਲ ਸਰਕਾਰੀ ਸਕੂਲਾਂ ਦੇ ਨਤੀਜੇ ਪਛੜਦੇ ਰਹੇ ਬਲਕਿ ਵਿਦਿਅਕ ਪ੍ਰਾਪਤੀਆਂ ਉੱਤੇ ਵੀ ਮਾੜਾ ਅਸਰ ਪਿਆ।

ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿਛਲੇ ਸਵਾ ਤਿੰਨ ਸਾਲਾਂ ਤੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਬੇਮਿਸਾਲ ਸੁਧਾਰਾਂ ਨੂੰ ਯਕੀਨੀ ਬਣਾਇਆ ਗਿਆ ਹੈ। ਉਹਨਾਂ ਕਿਹਾ ਕਿ ਅਸੀਂ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਨੂੰ ਯਕੀਨੀ ਬਣਾਉਣ ਲਈ ਕਾਰਜਸ਼ੀਲ ਹਾਂ ਅਤੇ ਸਾਨੂੰ ਪੂਰਨ ਉਮੀਦ ਹੈ ਕਿ ਸਾਡੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਆਉਣ ਵਾਲੇ ਸਮੇਂ ਵਿੱਚ ਦੁਨੀਆਂ ਦੇ ਹਰ ਖੇਤਰ ਵਿੱਚ ਆਪਣੀ ਮਿਹਨਤ ਤੇ ਦ੍ਰਿੜ੍ਹਤਾ ਨਾਲ ਆਪਣਾ ਨਾਮ ਚਮਕਾਉਣਗੇ।

ਇਸ ਮੌਕੇ ਸ਼੍ਰੀ ਬੜਿੰਗ ਵੱਲੋ ਕੁਝ ਹੋਣਹਾਰ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਸ਼ਿੰਗਾਰਾ ਸਿੰਘ ਸਲਾਣਾ ਮੀਤ ਪ੍ਰਧਾਨ ਸਟੇਟ ਟਰਾਂਸਪੋਰਟ ਐਸੋਸੀਏਸ਼ਨ, ਜਗਦੀਪ ਸਿੰਘ ਚੱਠਾ ਚੇਅਰਮੈਨ ਮਾਰਕੀਟ ਕਮੇਟੀ ਮੰਡੀ ਗੋਬਿੰਦਗੜ੍ਹ, ਹਰਜੀਤ ਸਿੰਘ ਗਰੇਵਾਲ, ਸਰਬਜੀਤ ਸਿੰਘ ਗੁਰਮ, ਰੋਹਿਤ ਗੋਇਲ, ਪ੍ਰਿੰਸੀਪਲ ਸਿਕੰਦਰ ਸਿੰਘ ਗਿੱਲ, ਗੁਰਪ੍ਰੀਤ ਸਿੰਘ ਬੜਿੰਗ, ਜਗਜੀਵਨ ਸਿੰਘ ਔਲਖ, ਭੁਪਿੰਦਰ ਸਿੰਘ ਮਿੰਟੂ ਪ੍ਰਧਾਨ ਜਿਲਾ ਟਰਾਂਸਪੋਰਟ ਐਸੋਸੀਏਸ਼ਨ, ਤੇਜਵੰਤ ਸਿੰਘ ਸਰਪੰਚ ਤਲਵਾੜਾ, ਰਾਜ ਸਿੰਘ ਸਰਪੰਚ ਜੱਸੜਾ, ਮੁਹੰਮਦ ਸਲਮਾਨ ਪ੍ਰਧਾਨ ਮਿਨੋਰਟੀ ਵਿੰਗ ਹਲਕਾ ਅਮਲੋਹ,ਅਜੇ ਲਿਬੜਾ, ਸਲੀਮ ਮੁਹੰਮਦ, ਜੱਸੀ ਧੀਮਾਨ, ਗੁਰਮੀਤ ਸਿੰਘ, ਗੁਰਿੰਦਰ ਸਿੰਘ ਗੋਨੀ ਸਮੇਤ ਹੋਰ ਪਤਵੰਤੇ ਹਾਜਰ ਸਨ।

Latest Posts

spot_imgspot_img

Don't Miss

Stay in touch

To be updated with all the latest news, offers and special announcements.