Tuesday, June 17, 2025
spot_img

Latest Posts

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫ਼ਤਹਿਗੜ੍ਹ ਸਾਹਿਬ

ਹਿੰਸਾਂ ਤੋਂ ਪੀੜ੍ਹਤ ਔਰਤਾਂ ਨੂੰ ਇਨਸਾਫ ਦਿਵਾਉਣ ਵਿੱਚ ਸਖੀ ਵਨ ਸਟਾਪ ਸੈਂਟਰ ਨਿਭਾ ਰਿਹਾ ਅਹਿਮ ਭੁਮਿਕਾ
ਸਖੀ ਵਨ ਸਟਾਪ ਸੈਂਟਰ ਵੱਲੋਂ ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰਬਰ 14 ਦੀਆਂ ਔਰਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਜਾਗਰੂਕ
ਫ਼ਤਹਿਗੜ੍ਹ ਸਾਹਿਬ, 14 ਜੂਨ:
ਕਿਸੇ ਵੀ ਤਰ੍ਹਾਂ ਦੀ ਹਿੰਸਾ, ਜਿਵੇਂ ਕਿ ਘਰੇਲੂ ਹਿੰਸਾ, ਤੇਜਾਬੀ ਹਮਲਾ, ਬਲਾਤਕਾਰ, ਗੈਰ-ਮਨੁੱਖੀ ਤਸਕਰੀ, ਦਹੇਜ ਪੀੜਤ ਅਤੇ ਛੇੜਛਾੜ ਤੋਂ ਪੀੜਤ ਮਹਿਲਾਵਾਂ ਨੂੰ ਇਨਸਾਫ ਦਿਵਾਉਣ ਵਿੱਚ ਸਖੀ ਵਨ ਸਟਾਪ ਸੈਂਟਰ ਵੱਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ ਅਤੇ ਇਸ ਸੈਂਟਰ ਵੱਲੋਂ ਪੀੜ੍ਹਤ ਔਰਤਾਂ ਨੂੰ ਇੱਕ ਛੱਤ ਹੇਠਾਂ ਸੇਵਾਵਾਂ, ਜਿਵੇਂ ਕਿ ਪੁਲਿਸ ਸਹਾਇਤਾ, ਡਾਕਟਰੀ ਸਹਾਇਤਾ, ਮਾਨਸਿਕ-ਸਮਾਜਿਕ ਕਾਉਂਸਲਿੰਗ, ਮੁਫਤ ਕਾਨੂੰਨੀ ਸਹਾਇਤਾ/ਕਾਨੂੰਨੀ ਸਲਾਹ ਮਸ਼ਵਰਾ ਅਤੇ ਪੀੜਤ ਮਹਿਲਾ ਨੂੰ ਅਸਥਾਈ ਆਸਰਾ (ਵੱਧ ਤੋਂ ਵੱਧ 10 ਦਿਨਾਂ ਲਈ) ਮੁਫਤ ਪ੍ਰਦਾਨ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਸਖੀ ਵਨ ਸਟਾਪ ਸੈਂਟਰ ਦੀ ਇੰਚਾਰਜ ਰਜਨੀ ਬਾਲਾ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਔਰਤਾਂ ਤੇ ਹੋ ਰਹੇ ਅੱਤਿਆਚਾਰਾਂ ਤੋਂ ਬਾਅਦ ਅਕਸਰ ਔਰਤਾਂ ਕੋਲ ਅਜਿਹੇ ਮਾਮਲਿਆਂ ਵਿੱਚ ਸਬੰਧਤ ਵਿਅਕਤੀ ਵਿਰੁੱਧ ਕਾਰਵਾਈ ਕਰਨ ਲਈ ਕੋਈ ਸਾਧਨ ਨਹੀਂ ਹੁੰਦਾ ਜਾਂ ਪੀੜ੍ਹਤ ਔਰਤਾਂ ਕਿਸੇ ਦਬਾਅ ਕਾਰਨ ਇਨਸਾਫ ਨਹੀਂ ਹਾਸਲ ਕਰ ਸਕਦੀਆਂ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੀੜ੍ਹਤ ਔਰਤਾਂ ਨੂੰ ਇਨਸਾਫ ਦਿਵਾਉਣ ਦੇ ਮੰਤਵ ਨਾਲ ਹਰੇਕ ਜ਼ਿਲ੍ਹੇ ਵਿੱਚ ਸਖੀ ਵਨ ਸਟਾਪ ਸੈਂਟਰ ਸਥਾਪਤ ਕੀਤੇ ਗਏ ਹਨ ਤਾਂ ਜੋ ਪੀੜ੍ਹਤ ਔਰਤਾਂ ਨੂੰ ਇਨਸਾਫ ਹਾਸਲ ਕਰਨ ਵਿੱਚ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸਥਾਪਤ ਕੀਤਾ ਗਿਆ ਸਖੀ ਵਨ ਸਟਾਪ ਸੈਂਟਰ ਔਰਤਾਂ ਨੂੰ ਇਨਸਾਫ ਦਵਾਉਣ ‘ਚ ਸਭ ਤੋਂ ਅੱਗੇ ਹੈ ਤੇ ਪੀੜਿਤ ਔਰਤਾਂ ਇੱਥੇ ਮਦਦ ਲੈ ਰਹੀਆਂ ਹਨ।


ਸੈਂਟਰ ਇੰਚਾਰਜ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰਬਰ 14 ਵਿਖੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਔਰਤਾਂ ਨੂੰ ਸੈਂਟਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਕੈਂਪ ਦੌਰਾਨ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਸੁਰੱਖਿਆ ਲਈ ਸ਼ੁਰੂ ਕੀਤੇ ਨਵੇ ਪ੍ਰੋਜੈਕਟ “ਹਿਫ਼ਾਜ਼ਤ” ਬਾਰੇ ਵੀ ਜਾਣਕਾਰੀ ਦਿੱਤੀ ਗਈ, ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਔਰਤਾਂ ਨੂੰ ਕਿਸੇ ਵੀ ਕਿਸਮ ਦੀ ਹਿੰਸਾ ਤੋਂ ਬਾਅਦ ਤੁਰੰਤ ਮਦਦ ਪ੍ਰਦਾਨ ਕਰਨਾ ਹੈ। ਵੂਮੈਨ ਹੈਲਪਲਾਈਨ ਨੰ. 181 ਰਾਹੀਂ ਸ਼ਿਕਾਇਤ ਦਰਜ ਕਰਵਾ ਕੇ ਔਰਤਾਂ ਤੁਰੰਤ ਮਦਦ ਪ੍ਰਾਪਤ ਕਰ ਸਕਦੀਆਂ ਹਨ। ਇਸ ਤੋਂ ਇਲਾਵਾ ਸਖੀ ਵਨ ਸਟਾਪ ਸੈਂਟਰ ਦੇ ਟੈਲੀਫੋਨ ਨੰਬਰ 01763-233054, 99881-00415, 77107-58976 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Latest Posts

spot_imgspot_img

Don't Miss

Stay in touch

To be updated with all the latest news, offers and special announcements.