Tuesday, June 17, 2025
spot_img

Latest Posts

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫ਼ਤਹਿਗੜ੍ਹ ਸਾਹਿਬ

ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਸੜਕਾਂ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਏ

*ਕਰੀਬ 01.03 ਕਰੋੜ ਦੀ ਲਾਗਤ ਨਾਲ ਤਿੰਨ ਮਹੀਨਿਆਂ ਅੰਦਰ ਹੋਵੇਗਾ ਸੜ੍ਹਕਾਂ ਦਾ ਕੰਮ ਮੁਕੰਮਲ

ਬਸੀ ਪਠਾਣਾ/ਫ਼ਤਹਿਗੜ੍ਹ ਸਾਹਿਬ, 17 ਜੂਨ:

      ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਰਵੋਤਮ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਲਿੰਕ ਸੜ੍ਹਕਾਂ ਦੀ ਅਪਗ੍ਰੇਡੇਸ਼ਨ ਲਈ 2873 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਜਿਸ ਨਾਲ ਸੜ੍ਹਕਾਂ ਦੀ ਨੁਹਾਰ ਬਦਲੀ ਜਾਵੇਗੀ। ਇਹ ਜਾਣਕਾਰੀ ਬਸੀ ਪਠਾਣਾ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਅੱਜ 01.03 ਕਰੋੜ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੇ ਨੀਂਹ ਪੱਥਰ ਰੱਖਣ ਮੌਕੇ ਦਿੱਤੀ। ਉਨ੍ਹਾਂ ਨੇ 79.26 ਲੱਖ ਦੀ ਲਾਗਤ ਨਾਲ ਨਾਮਦੇਵ ਰੋਡ ਤੇ ਨਾਲ ਲਗਦੀਆਂ ਸੜਕਾਂ ਦੀ ਉਸਾਰੀ ਅਤੇ 23.75 ਲੱਖ ਦੀ ਲਾਗਤ ਨਾਲ ਪੀ.ਐਨ.ਬੀ. ਰੋਡ ਦੀ ਅਪਗ੍ਰੇਡੇਸ਼ਨ ਦੇ ਕੰਮ ਦਾ ਨੀਂਹ ਪੱਥਰ ਰੱਖਣ ਮੌਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਤਿਹਾਸਕ ਸ਼ਹਿਰ ਬਸੀ ਪਠਾਣਾ ਵਿਖੇ ਵੱਡੇ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤੇ ਵਿਕਾਸ ਕੰਮਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

      ਵਿਧਾਇਕ ਹੈਪੀ ਨੇ ਕਿਹਾ ਕਿ ਬਸੀ ਪਠਾਣਾ ਦੀਆਂ ਇਨ੍ਹਾਂ ਸੜਕਾਂ ਦੀ ਅਪਗ੍ਰੇਡੇਸ਼ਨ ਲੰਬੇਂ ਸਮੇਂ ਤੋਂ ਲੰਬਿਤ ਸੀ ਜਿਸ ਕਾਰਨ ਲੋਕਾਂ ਨੂੰ ਆਵਾਜਾਈ ਵਿੱਚ ਮੁਸ਼ਕਲ ਪੇਸ਼ ਆ ਰਹੀ ਸੀ। ਉਨ੍ਹਾਂ ਦੱਸਿਆ ਕਿ ਪਹਿਲਾਂ ਇਹ ਸੜਕਾਂ ਲੋਕ ਨਿਰਮਾਣ ਵਿਭਾਗ ਅਧੀਨ ਪੈਂਦੀਆਂ ਸਨ ਪ੍ਰੰਤੂ ਹੁਣ ਉਨ੍ਹਾਂ ਨੇ ਇਹ ਸੜ੍ਹਕਾਂ ਨਗਰ ਕੌਂਸਲ ਅਧੀਨ ਲਿਆ ਕੇ ਸੜ੍ਹਕਾਂ ਦੇ ਨਿਰਮਾਣ ਤੇ ਅਪਗ੍ਰੇਡੇਸ਼ਨ ਦਾ ਕੰਮ ਸ਼ੁਰੂ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਸੜ੍ਹਕਾਂ ਦਾ ਇਹ ਕੰਮ ਤਿੰਨ ਮਹੀਨੇ ਅੰਦਰ ਮੁਕੰਮਲ ਕਰਨ ਦਾ ਟੀਚਾ ਮਿਥਿਆ ਗਿਆ ਹੈ ਪ੍ਰੰਤੂ ਇਨ੍ਹਾਂ ਸੜ੍ਹਕਾਂ ਦਾ ਕੰਮ ਤੈਅ ਸਮੇਂ ਤੋਂ ਪਹਿਲਾਂ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਸ਼ਹਿਰ ਦੇ ਲੋਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸੜ੍ਹਕਾਂ ਦੇ ਨਿਰਮਾਣ ਕਾਰਜਾਂ ਦੀ ਖੁਦ ਨਿਗਰਾਨੀ ਕੀਤੀ ਜਾਵੇ ਤਾਂ ਜੋ ਕੰਮ ਦੇ ਮਿਆਰ ਨੂੰ ਕਾਇਮ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਨ੍ਹਾਂ ਕਾਰਜਾਂ ਤੇ ਫੰਡ ਖਰਚੇ ਜਾ ਰਹੇ ਹਨ ਅਤੇ ਲੋਕਾਂ ਦਾ ਇਹ ਫਰਜ਼ ਹੈ ਕਿ ਉਨ੍ਹਾਂ ਫੰਡਾਂ ਦੀ ਵਰਤੋਂ ਦੀ ਨਿਗਰਾਨੀ ਖੁਦ ਕੀਤੀ ਜਾਵੇ।

      ਵਿਧਾਇਕ ਨੇ ਕਿਹਾ ਕਿ ਹਲਕੇ ਦਾ ਸੇਵਾਦਾਰ ਹੋਣ ਦੇ ਨਾਤੇ ਉਨ੍ਹਾਂ ਦਾ ਇਹ ਫਰਜ਼ ਬਣਦਾ ਹੈ ਕਿ ਲੋਕਾਂ ਨੂੰ ਪੇਸ਼ ਆਉਂਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇ ਅਤੇ ਉਹ ਲੋਕਾਂ ਦੀ ਸੇਵਾ ਵਿੱਚ ਪੂਰੇ ਸਮਰਪਣ ਦੀ ਭਾਵਨਾ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਛੇਤੀ ਹੀ ਹਲਕੇ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਵੱਡੀ ਪੱਧਰ ਤੇ ਕੰਮ ਸ਼ੁਰੂ ਹੋਣ ਜਾ ਰਿਹਾ ਹੈ ਜਿਨ੍ਹਾਂ ਨਾਲ ਹਲਕੇ ਦੀ ਨੁਹਾਰ ਬਦਲੀ ਜਾਵੇਗੀ।

      ਇਸ ਮੌਕੇ ਮੈਂਬਰ ਲੇਬਰ ਵੈਲਫੇਅਰ ਬੋਰਡ ਪੰਜਾਬ ਤੇ ਕਾਊਂਸਲਰ ਰਾਜ ਪੁਰੀ, ਮਾਰਕੀਟ ਕਮੇਟੀ ਬਸੀ ਪਠਾਣਾ ਦੇ ਚੇਅਰਮੈਨ ਮਨਪ੍ਰੀਤ ਸਿੰਘ ਸੋਮਲ, ਪੰਜਾਬ ਮੰਡੀ ਬੋਰਡ ਦੇ ਮੈਂਬਰ ਇੰਦਰਜੀਤ ਸਿੰਘ ਇੰਦਰੀ, ਨਗਰ ਕੌਂਸਲ ਬਸੀ ਪਠਾਣਾ ਦੇ ਕਾਰਜ ਸਾਧਕ ਅਫਸਰ ਸੁਖਦੇਵ ਸਿੰਘ, ਪਿੰਡ ਮੈੜਾਂ ਦੇ ਸਰਪੰਚ ਗੁਰਸ਼ਰਨ ਸਿੰਘ, ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਕਸ਼ਮੀਰ ਸਿੰਘ ਤੇ ਰਸ਼ਵਿੰਦਰ ਸਿੰਘ, ਅਸ਼ੋਕ ਤੁਲਾਨੀ, ਰਿੰਕੂ ਬਾਜਵਾ, ਅੰਮ੍ਰਿਤ ਬਾਜਵਾ, ਰਣਦੀਪ ਸਿੰਘ ਧੀਰਾ, ਬਲਾਕ ਪ੍ਰਧਾਨ ਇੰਦਰਜੀਤ ਸਿੰਘ ਚੱਢਾ, ਗੁਰਜੀਤ ਸਿੰਘ ਸਰਪੰਚ ਰੈਲੀ, ਰਾਏਪੁਰ ਗੁੱਜਰਾਂ ਦੇ ਸਰਪੰਚ ਭੁਪਿੰਦਰ ਸਿੰਘ,ਰਾਏਪੁਰ ਰਾਈਆਂ ਦੇ ਸਰਪੰਚ ਅਰਵਿੰਦਰ ਸਿੰਘ, ਜਗਮੋਹਣ ਸਿੰਘ ਨੋਗਵਾ ਅਤੇ ਹਰਜੀਤ ਸਿੰਘ ਡਡਿਆਣਾ ਬਲਾਕ ਪ੍ਰਧਾਨ ਹਾਜਰ ਸਨ।

Latest Posts

spot_imgspot_img

Don't Miss

Stay in touch

To be updated with all the latest news, offers and special announcements.