ਵਧੀਕ ਡਿਪਟੀ ਕਮਿਸ਼ਨਰ ਡਾ ਮਨਦੀਪ ਕੌਰ ਨੇ ਅੱਜ ਆਗਾਮੀ ਮਾਨਸੂਨ ਸੀਜਨ 2025 ਦੌਰਾਨ ਹੜਾਂ ਦੇ ਕਿਸੇ ਵੀ ਸੰਭਾਵਿਤ ਖਤਰੇ ਦੇ ਟਾਕਰੇ ਲਈ ਅਗੇਤੇ ਪ੍ਰਬੰਧਾਂ ਹਿੱਤ ਬੈਠਕ ਕੀਤੀ ਅਤੇ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਮਾਨਸੂਨ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣ ।
ਉਹਨਾਂ ਨੇ ਡਰੇਨੇਜ ਵਿਭਾਗ ਨੂੰ ਹਦਾਇਤ ਕੀਤੀ ਕਿ ਜਿੱਥੇ ਕਿਤੇ ਸੇਮ ਨਾਲਿਆਂ ਦੀ ਸਫਾਈ/ਰਿਪੇਅਰ ਦਾ ਕੰਮ ਬਕਾਇਆ ਹੈ ਉਸ ਨੂੰ ਤੁਰੰਤ ਪੂਰਾ ਕੀਤਾ ਜਾਵੇ । ਉਹਨਾਂ ਨੇ ਨਹਿਰੀ ਵਿਭਾਗ ਨੂੰ ਹਦਾਇਤ ਕੀਤੀ ਕਿ ਨਹਿਰਾਂ ਦੀ ਪੂਰੀ ਚੌਕਸੀ ਰੱਖੀ ਜਾਵੇ ਤਾਂ ਜੋ ਨਹਿਰਾਂ ਨੂੰ ਟੁੱਟਣ ਤੋਂ ਬਚਾਇਆ ਜਾ ਸਕੇ।
ਉਹਨਾਂ ਨੇ ਬਿਜਲੀ ਵਿਭਾਗ ਨੂੰ ਹਦਾਇਤ ਕੀਤੀ ਕਿ ਜੇ ਹੜ੍ਹ ਦੌਰਾਨ ਜਿਥੇ ਬਿਜਲੀ ਦੀ ਸਪਲਾਈ ਦੇਣ ਦੇ ਨੁਕਸਾਨ ਹੋਣ ਦਾ ਡਰ ਹੋਵੇ ਉੱਥੇ ਬਿਜਲੀ ਦੀ ਸਪਲਾਈ ਤਰੁੰਤ ਬੰਦ ਕਰ ਦਿੱਤੀ ਜਾਵੇ। ਇਸੇ ਤਰ੍ਹਾਂ ਉਹਨਾਂ ਨੇ ਨਗਰ ਕੌਂਸਲਾਂ ਨੂੰ ਹਦਾਇਤ ਕੀਤੀ ਕਿ ਸ਼ਹਿਰਾਂ ਵਿੱਚ ਸੀਵਰੇਜ ਅਤੇ ਨਾਲੇ ਬਰਸਾਤ ਤੋਂ ਪਹਿਲਾਂ ਪਹਿਲਾਂ ਸਾਫ ਕੀਤੇ ਜਾਣੇ ਯਕੀਨੀ ਬਣਾਏ ਜਾਣ। ਉਨ੍ਹਾਂ ਸਿਹਤ ਵਿਭਾਗ ਨੂੰ ਦਵਾਇਆ/ਡਾਕਟਰਾਂ ਦਾ ਪ੍ਰਬੰਧ ਕਰਨ ਦੀ ਹਦਾਇਤ ਕੀਤੀ।
ਉਨ੍ਹਾਂ ਜਲ ਸਪਲਾਈ ਵਿਭਾਗ ਤੋਂ ਹੜ੍ਹਾਂ ਦੀ ਤਿਆਰੀਆਂ ਦੌਰਾਨ ਪੀਣ ਵਾਲੇ ਪਾਣੀ ਬਾਰੇ ਜਾਣਕਾਰੀ ਹਾਸ਼ਿਤ ਕੀਤੀ ਅਤੇ ਸਾਫ ਪਾਣੀ ਦਾ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਗਈ। ਉਨ੍ਹਾਂ ਲੋਕ ਨਿਰਮਾਣ ਵਿਭਾਗ ਅਤੇ ਮੰਡੀ ਅਫਸਰ ਨੂੰ ਹੜ੍ਹ ਦੌਰਾਨ ਪ੍ਰਭਾਵਿਤ ਹੋਣ ਵਾਲੀਆਂ ਸੜਕਾਂ ਅਤੇ ਪੁੱਲਾਂ ਦੀ ਮੁਰੰਮਤ ਦਾ ਕੰਮ ਮੁਕੰਮਲ ਕਰਨ ਦੀ ਹਦਾਇਤ ਕੀਤੀ।
ਉਨ੍ਹਾਂ ਪਸ਼ੂ ਪਾਲਣ ਵਿਭਾਗ ਤੋਂ ਪਸ਼ੂਆਂ ਦੀ ਸੁਰੱਖਿਆ/ਦਵਾਇਆ ਆਦਿ ਚਾਰੇ ਦਾ ਪ੍ਰਬੰਧ ਬਾਰੇ ਕੀਤੀਆਂ ਗਈਆਂ ਤਿਆਰੀਆ ਬਾਰੇ ਜਾਣਕਾਰੀ ਹਾਸ਼ਲ ਕੀਤੀ।
ਵਧੀਕ ਡਿਪਟੀ ਕਮਿਸ਼ਨਰ ਨੇ ਪੇਂਡੂ ਵਿਕਾਸ ਵਿਭਾਗ ਨੂੰ ਹਦਾਇਤ ਕੀਤੀ ਕਿ ਨਰੇਗਾ ਤਹਿਤ ਜੋ ਹੜ ਰੋਕੂ ਪ੍ਰਬੰਧ ਹੋ ਸਕਦੇ ਹਨ ਉਹ ਕਰ ਲਏ ਜਾਣ। ਇਸੇ ਤਰ੍ਹਾਂ ਉਹਨਾਂ ਨੇ ਪੇਂਡੂ ਵਿਕਾਸ ਵਿਭਾਗ ਨੂੰ ਹਦਾਇਤ ਕੀਤੀ ਕਿ ਪਿੰਡਾਂ ਦੇ ਛੱਪੜਾਂ ਨੂੰ ਬਰਸਾਤ ਰੁੱਤ ਸ਼ੁਰੂ ਹੋਣ ਤੋਂ ਪਹਿਲਾਂ ਪਹਿਲਾਂ ਖਾਲੀ ਕਰ ਲਿਆ ਜਾਵੇ । ਉਹਨਾਂ ਨੇ ਸਿੱਖਿਆ ਵਿਭਾਗ ਤੋਂ ਪਿਛਲੇ ਸਾਲ ਹੜ੍ਹ ਦੌਰਾਨ ਪ੍ਰਭਾਵਿਤ ਸਕੂਲਾਂ ਦੀਆਂ ਜਾਣਕਾਰੀ ਲਈ ਗਈ ਅਤੇ ਵਿਭਾਗ ਨੂੰ ਜਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਗਏ।
ਬੈਠਕ ਵਿੱਚ ਐਸਡੀਐਮ ਅਬੋਹਰ ਕ੍ਰਿਸ਼ਨਪਾਲ ਰਾਜਪੂਤ, ਐਸਡੀਐਮ ਫਾਜਿਲਕਾ ਵੀਰਪਾਲ ਕੌਰ, ਐਸਡੀਐਮ ਜਲਾਲਾਬਾਦ ਕੰਵਰਜੀਤ ਸਿੰਘ ਮਾਨ, ਪੁਲਿਸ, ਬੀ.ਐਸ.ਐਫ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

