ਡਾਇਰੈਕਟਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾ ਅਤੇ ਡਿਪਟੀ ਕਮਿਸ਼ਨਰ ਫਾਜ਼ਿਲਕਾ ਸ਼੍ਰੀਮਤੀ ਅਮਰਪ੍ਰੀਤ ਕੋਰ ਸੰਧੂ ਆਈ. ਏ. ਐਸ.ਦੀ ਰਹਿਨੁਮਾਈ ਹੇਠ ਕੌਮੀ ਬਾਲ ਅਧਿਕਾਰ ਰੱਖਿਆ ਕਮਿਸ਼ਨ ਭਾਰਤ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਸ਼੍ਰੀਮਤੀ ਰੀਤੂ ਬਾਲਾ ਜਿਲ੍ਹਾ ਬਾਲ ਸੁਰੱਖਿਆ ਅਫਸਰ ਫਾਜ਼ਿਲਕਾ ਦੀ ਅਗਵਾਈ ਹੇਠ ਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ ਰੋਕੂ ਤੇ ਜਿਲ੍ਹਾ ਪੱਧਰੀ ਟਾਸਕ ਫੋਰਸ ਵਲੋਂ ਜਿਲੇ ਦੀਆਂ ਵੱਖ-ਵੱਖ ਜਨਤਕ ਥਾਵਾ ਤੇ ਚੈਕਿੰਗ ਕੀਤੀ ਗਈ, ਜਿਸ ਦੌਰਾਨ ਬਾਲ ਭਿੱਖਿਆਂ ਮੰਗਣ ਵਾਲੇ ਬੱਚਿਆ ਦੀ ਭਾਲ ਕੀਤੀ ਗਈ।
ਚੈਕਿੰਗ ਦੌਰਾਨ ਬੱਚੇ ਰੇਸਕਿਊ ਕੀਤੇ ਗਏ ਅਤੇ ਮਿਲੇ ਬੱਚਿਆ ਦੇ ਪਰਿਵਾਰ ਨਾਲ ਤਾਲਮੇਲ ਕੀਤਾ ਗਿਆ ਅਤੇ ਬਾਲ ਭਲਾਈ ਕਮੇਟੀ ਸਾਹਮਣੇ ਪੇਸ਼ ਕਰਕੇ ਉਨ੍ਹਾ ਨੂੰ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾ ਬਾਰੇ ਜਾਗਰੂਕ ਕੀਤਾ ਗਿਆ।
ਚੈਕਿੰਗ ਦੌਰਾਨ ਕੁਝ ਬੱਚੇ ਜੋ ਕਿ ਦੂਜੇ ਰਾਜ ਨਾਲ ਸਬੰਧਤ ਸਨ, ਉਨ੍ਹਾ ਦੇ ਰਾਜ ਦੀ ਬਾਲ ਭਲਾਈ ਕਮੇਟੀ ਅਤੇ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਨਾਲ ਤਾਲਮੇਲ ਕੀਤਾ ਗਿਆ, ਜਿਸ ਨਾਲ ਇਨ੍ਹਾ ਬੱਚਿਆਂ ਨੂੰ ਉਨ੍ਹਾ ਦੇ ਰਾਜ ਵਿੱਚ ਚਲਾਈਆਂ ਜਾਣ ਵਾਲੀਆਂ ਸਕੀਮਾ ਵਿੱਚ ਦਰਜ ਕਰਕੇ ਲਾਭ ਦਿੱਤਾ ਜਾਵੇਗਾ ਅਤੇ ਆਪਣੇ ਗ੍ਰਹਿ ਜਿਲੇ ਵਿੱਚ ਹੀ ਇਨ੍ਹਾ ਦੀ ਦੇਖਭਾਲ ਯਕੀਨੀ ਬਣਾਈ ਜਾ ਸਕੇ।
ਟੀਮ ਵਲੋਂ ਸਲੱਮ ਏਰੀਆ ਵਿੱਚ ਜਾ ਕੇ ਬੱਚਿਆ ਦੇ ਮਾਤਾ ਪਿਤਾ ਨਾਲ ਗੱਲਬਾਤ ਕਰਕੇ ਬੱਚਿਆ ਦਾ ਡਾਟਾ ਲਿਆ ਗਿਆ I
ਜਿਲ੍ਹਾ ਬਾਲ ਸੁਰੱਖਿਆ ਅਫਸਰ ਫਾਜ਼ਿਲਕਾ ਨੇ ਦੱਸਿਆ ਕਿ ਇਹ ਸਲੱਮ ਏਰੀਆ ਵਿੱਚ ਮਾਤਾ ਪਿਤਾ ਨੂੰ ਜਿਆਦਾ ਜਾਣਕਾਰੀ ਨਾ ਹੋਣ ਕਰਕੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਜਿਲ੍ਹਿਆਂ ਵਿੱਚ ਚਲਾਏ ਜਾਣ ਵਾਲੇ 1068 ਆਂਗਨਵਾੜੀ ਸੈਂਟਰਾਂ ਵਿੱਚ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਪਤਾ ਨਹੀ ਹੁੰਦਾ ਅਤੇ ਕਈ ਛੋਟੇ ਬੱਚੇ ਇਨ੍ਹਾ ਸਕੀਮਾ ਤੋਂ ਵਾਂਝੇ ਰਹਿ ਜਾਂਦੇ ਹਨ I ਸਲੱਮ ਏਰੀਆ ਦੇ ਬੱਚਿਆ ਦੇ ਮਾਤਾ ਪਿਤਾ ਨੂੰ ਸਬੰਧਿਤ ਪਿੰਡ ਦੇ ਸਰਪੰਚ /ਵਾਰਡ ਕੌਂਸਲਰ ਨਾਲ ਤਾਲਮੇਲ ਕਰਕੇ ਵਧੀਕ ਕਮਿਸ਼ਨਰ (ਪੇਂਡੂ/ਵਿਕਾਸ) ਰਾਹੀਂ ਮਨਰੇਗਾ ਸਕੀਮ ਅਧੀਨ ਕੰਮ ਮੁਹੱਈਆ ਕਰਵਾਉਣ ਲਈ ਅਪੀਲ ਕੀਤੀ ਗਈ I
ਜਿਲ੍ਹਾ ਬਾਲ ਸੁਰੱਖਿਆ ਅਫਸਰ ਫਾਜ਼ਿਲਕਾ ਨੇ ਦੱਸਿਆ ਕਿ ਪਿਛਲੇ ਸਾਲ ਵੀ ਸਾਡੀ ਟੀਮ ਵੱਲੋਂ ਸਬੰਧਿਤ ਬਾਲ ਵਿਕਾਸ ਪ੍ਰੋਜੈਕਟ ਅਫਸਰ ਨਾਲ ਤਾਲਮੇਲ ਕਰਕੇ ਸਲੱਮ ਏਰੀਆ ਦੇ ਬੱਚਿਆਂ ਨੂੰ ਆਂਗਨਵਾੜੀ ਸੈਂਟਰਾਂ ਵਿੱਚ ਨਾਮਜ਼ਦ ਕੀਤਾ ਗਿਆ ਅਤੇ ਮਾਵਾਂ ਨੂੰ ਪ੍ਰਧਾਨ ਮੰਤਰੀ ਵੰਦਨਾ ਯੋਜਨਾ ਵਿੱਚ ਦਰਜ ਕਰਵਾਇਆ ਗਿਆI ਬੱਚਿਆਂ ਨੂੰ ਸਕੂਲ ਵਿੱਚ ਵੀ ਨਾਮਜ਼ਦ ਕਰਵਾਇਆ ਜਾਂਦਾ ਹੈ, ਪਰ ਇਹ ਪਰਿਵਾਰ ਕੁਝ ਸਮੇ ਬਾਅਦ ਆਪਣੇ ਰਾਜ ਵਿੱਚ ਵਾਪਿਸ ਚਲੇ ਜਾਂਦੇ ਹਨ, ਜਿਸ ਕਰਕੇ ਇਨ੍ਹਾ ਬੱਚਿਆ ਦੀ ਸੂਚਨਾ ਸਬੰਧਿਤ ਜਿਲ੍ਹੇ ਨਾਲ ਸਾਂਝੀ ਕੀਤੀ ਜਾਂਦੀ ਹੈ, ਤਾਂ ਜੋ ਇਨ੍ਹਾ ਬੱਚਿਆ ਦੀ ਸਿੱਖਿਆ ਉਨ੍ਹਾ ਦੇ ਰਾਜ ਵਿੱਚ ਪੂਰੀ ਹੋ ਸਕੇI
ਜਿਲ੍ਹਾ ਬਾਲ ਸੁਰੱਖਿਆ ਅਫਸਰ ਫਾਜ਼ਿਲਕਾ ਵਲੋਂ ਆਮ ਜਨਤਾ ਨੂੰ ਇਹ ਅਪੀਲ ਵੀ ਕੀਤੀ ਗਈ ਕਿ ਜੇਕਰ ਤੁਹਾਨੂੰ ਕੋਈ ਬੱਚਾ ਭੀਖ ਮੰਗਦਾ ਜਾਂ ਬਾਲ ਮਜ਼ਦੂਰੀ ਕਰਦਾ ਹੋਇਆ ਮਿਲਦਾ ਹੈ, ਤਾਂ ਉਸ ਦੀ ਸੂਚਨਾ ਬਾਲ ਹੈਲਪ ਲਾਈਨ 1098 ‘ਤੇ ਦਿੱਤੀ ਜਾਵੇ, ਤਾਂ ਜੋ ਤੁਹਾਡੀ ਇੱਕ ਪਹਿਲ ਕਿਸੇ ਬੱਚੇ ਦੀ ਜਿੰਦਗੀ ਬਦਲ ਸਕੇ I 0 ਤੋਂ 18 ਸਾਲ ਦੇ ਬੱਚਿਆ ਲਈ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾ ਬਾਰੇ ਜਾਣਕਾਰੀ ਲਈ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਕਮਰਾ ਨੰਬਰ 405 ਜਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਜਾਂ ਬਾਲ ਹੈਲਪ ਲਾਈਨ 1098 ‘ਤੇ ਫੋਨ ਕਰਕੇ ਲਈ ਜਾ ਸਕਦੀ ਹੈ I
ਜਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਦੱਸਿਆ ਕਿ ਇਸ ਤਰ੍ਹਾ ਦੀਆਂ ਚੈਕਿੰਗ ਪਹਿਲਾ ਵੀ ਹੋ ਰਹੀਆਂ ਸਨ ਅਤੇ ਇਹ ਲਗਾਤਾਰ ਜਾਰੀ ਹਨ, ਜੇਕਰ ਕੋਈ ਮਾਤਾ ਪਿਤਾ ਬੱਚੇ ਤੋਂ ਬਾਲ ਭਿੱਖਿਆ ਕਰਵਾਉਂਦਾ ਹੈ, ਤਾਂ ਮਾਤਾ ਪਿਤਾ ‘ਤੇ ਵੀ ਕਾਰਵਾਈ ਕੀਤੀ ਜਾਵੇਗੀ I ਬੱਚਿਆਂ ਦੀ ਸੁਰੱਖਿਆ ਅਤੇ ਦੇਖਭਾਲ ਸਬੰਧੀ ਸਾਡੇ ਨਾਲ ਹਮੇਸ਼ਾ ਤਾਲਮੇਲ ਕੀਤਾ ਜਾ ਸਕਦਾ ਹੈ I ਇਸ ਦੌਰਾਨ ਸ਼੍ਰੀ ਰਾਜਬੀਰ ਸਿੰਘ ਲੇਬਰ ਇੰਸਪੈਕਟਰ, ਸ਼੍ਰੀ ਕੋਸ਼ਲ ਬਾਲ ਸੁਰੱਖਿਆ ਅਫਸਰ (IC) ,ਸ਼੍ਰੀਮਤੀ ਬਲਜਿੰਦਰ ਕੋਰ ਲੀਗਲ ਕਮ-ਪ੍ਰੋਬੇਸ਼ਨ ਅਫਸਰ, ਸ਼੍ਰੀਮਤੀ ਰਣਬੀਰ ਕੋਰ ਬਾਲ ਸੁਰੱਖਿਆ ਅਫਸਰ (NIC) ,ਨਿਸ਼ਾਨ ਸਿੰਘ ਸ਼ੋਸ਼ਲ ਵਰਕਰ , ਨੁਮਾਇੰਦਾ ਜ਼ਿਲ੍ਹਾ ਲੀਗਲ ਸਰਵਿਸ ਅਥਾਰਿਟੀ . ਨੁਮਾਇੰਦਾ ਜ਼ਿਲ੍ਹਾ ਸਿੱਖਿਆ ਵਿਭਾਗ , ਨੁਮਾਇੰਦਾ ਸਿਹਤ ਵਿਭਾਗ ਅਤੇ ਪੁਲਿਸ਼ ਮੁਲਾਜਮ ਸ਼ਾਮਲ ਸਨ I
