Sunday, July 27, 2025
spot_img

Latest Posts

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਫ਼ਤਹਿਗੜ੍ਹ ਸਾਹਿਬ

ਲੋਕਾਂ ਨੂੰ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਹਾਸਲ ਕਰਨ ਦੇ ਸਮਰੱਥ ਬਣਾ ਰਹੀ ਹੈ ‘ਸੀ.ਐਮ ਦੀ ਯੋਗਸ਼ਾਲਾ ‘

ਫ਼ਤਹਿਗੜ੍ਹ ਸਾਹਿਬ , 8 ਜੂਨ –

ਸੀ.ਐਮ ਦੀ ਯੋਗਸ਼ਾਲਾ ਤਹਿਤ ਲੋਕਾਂ ਦੀ ਸੁਵਿਧਾ ਮੁਤਾਬਕ ਯੋਗ ਕੈਂਪ, ਰਿਹਾਇਸ਼ੀ ਖੇਤਰਾਂ ਨਜ਼ਦੀਕ ਸਥਿਤ ਸਾਂਝੀਆਂ ਥਾਵਾਂ ਉੱਤੇ ਲਗਾਏ ਜਾ ਰਹੇ ਹਨ ਅਤੇ ਵੱਡੀ ਗਿਣਤੀ ਵਿੱਚ ਵੱਖ-ਵੱਖ ਉਮਰ ਵਰਗ ਦੇ ਲੋਕ ਇਹਨਾਂ ਕੈਂਪਾਂ ਵਿੱਚ ਸ਼ਾਮਿਲ ਹੋ ਕੇ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਹਾਸਲ ਕਰ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਕੋਆਰਡੀਨੇਟਰ ਰਮਨਜੀਤ ਕੌਰ ਨੇ ਦੱਸਿਆ ਕਿ ਨੈਣਾਂ ਦੇਵੀ ਮੰਦਰ ਸਰਹਿੰਦ ਵਿੱਚ ਸ਼ਾਮ 5 ਵਜੇ ਤੋਂ 6 ਵਜੇ ਤੱਕ ਟ੍ਰੇਨਰ ਨੇਹਾ ਦੀ ਅਗਵਾਈ ਹੇਠ ਯੋਗਾ ਕਲਾਸ ਚਲਦੀ ਹੈ ਜਿਸ ਵਿੱਚ ਸ਼ਾਮਿਲ ਔਰਤਾਂ ਵੱਡੀ ਰਾਹਤ ਮਹਿਸੂਸ ਕਰ ਰਹੀਆਂ ਹਨ।

ਰਮਨਜੀਤ ਕੌਰ ਨੇ ਦੱਸਿਆ ਕਿ ਪੂਜਾ ਅਤੇ ਰੂਪਿੰਦਰ ਕੌਰ ਮੁਤਾਬਿਕ ਉਹ ਪਿਛਲੇ ਡੇਢ ਸਾਲ ਤੋਂ ਇਹ ਯੋਗਾ ਕਲਾਸ ਵਿੱਚ ਆ ਰਹੇ ਹਨ। ਉਹਨਾਂ ਨੂੰ ਪਿੱਠ ਵਿੱਚ ਦਰਦ, ਮਾਈਗਰੇਨ ਤੇ ਸਰਵਾਈਕਲ ਤੋਂ ਪਰੇਸ਼ਾਨੀ ਸੀ। ਉਹ ਹਰ ਰੋਜ਼ ਦਵਾਈਆਂ ਲੈਂਦੇ ਪਏ ਸੀ ਪਰ ਬਹੁਤਾ ਫਰਕ ਨਹੀਂ ਪਿਆ ਸੀ । ਜਿਸ ਸਮੇ ਤੋਂ ਉਹਨਾਂ ਨੇ ਯੋਗਾ ਕਲਾਸ ਵਿੱਚ ਆਉਣਾ ਸ਼ੁਰੂ ਕੀਤਾ ਹੈ ਉਹਨਾਂ ਦੀਆਂ ਸਾਰੀਆਂ ਬਿਮਾਰੀਆਂ ਦੂਰ ਹੋ ਗਈਆਂ ਹਨ ।

ਰਮਨਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ ਦੱਸਿਆ ਕਿ ਯੋਗ ਟ੍ਰੇਨਰ ਸੂਖਸ਼ਮ ਵਿਯਾਮ, ਸਥੂਲ ਵਿਯਾਮ, ਆਸਣ, ਧਿਆਨ, ਪ੍ਰਾਣਾਯਾਮ ਆਦਿ ਦੀ ਸਿਖਲਾਈ ਦੇ ਰਹੇ ਹਨ ਜਿਸ ਨਾਲ ਸਰਵਾਈਕਲ, ਪਿੱਠ ਦਰਦ, ਚਿੰਤਾ, ਜੋੜਾਂ ਦੇ ਦਰਦ, ਮੋਟਾਪਾ, ਹਾਈ-ਲੋਅ ਬਲੱਡ ਪ੍ਰੈਸ਼ਰ ਆਦਿ ਬਿਮਾਰੀਆਂ ਤੋਂ ਲੋਕਾਂ ਨੂੰ ਰਾਹਤ ਮਿਲ ਰਹੀ ਹੈ।

ਉਨ੍ਹਾਂ ਕਿਹਾ ਕਿ ਇਸ ਮੁਫ਼ਤ ਕਲਾਸ ਤਹਿਤ ਯੋਗ ਦਾ ਭਰਪੂਰ ਲਾਭ ਲੈਣ ਲਈ ਟੋਲ ਫਰੀ ਨੰਬਰ 76694-00500 ਜਾਂ https://cmdiyogshala .punjab.gov.in ਉਤੇ ਲਾਗ ਇਨ ਕੀਤਾ ਜਾ ਸਕਦਾ ਹੈ ।

Latest Posts

spot_imgspot_img

Don't Miss

Stay in touch

To be updated with all the latest news, offers and special announcements.