Wednesday, June 18, 2025
spot_img

Latest Posts

ਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫ਼ਤਹਿਗੜ੍ਹ ਸਾਹਿਬ

ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਗਏ ਇਤਿਹਾਸਕ ਉਪਰਾਲਿਆਂ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਮਾਰ ਰਹੇ ਵੱਡੀਆਂ ਮੱਲ੍ਹਾਂ- ਵਿਧਾਇਕ ਲਖਬੀਰ ਸਿੰਘ ਰਾਏ

  • ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ 13 ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਕੁਆਲੀਫਾਈ ਕਰਕੇ ਨਾਮਣਾ ਖੱਟਿਆ

ਫ਼ਤਹਿਗੜ੍ਹ ਸਾਹਿਬ, 16 ਜੂਨ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਮਜਬੂਤ ਕਰਨ ਅਤੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਵਿਸ਼ਵ-ਪੱਧਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੀਤੇ ਗਏ ਇਤਿਹਾਸਕ ਉਪਰਾਲਿਆਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੱਖ-ਵੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਵੱਡੀਆਂ ਮੱਲ੍ਹਾਂ ਮਾਰ ਕੇ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ‘ਤੇ ਸਫਲਤਾ ਦੀ ਮੋਹਰ ਲਗਾ ਰਹੇ ਹਨ। ਇਹ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਰਦਿਆਂ ਦੱਸਿਆ ਕਿ ਪਿਛਲੇ ਦਿਨੀਂ ਰਾਸ਼ਟਰੀ ਯੋਗਤਾ ਕਮ – ਦਾਖਲਾ ਪ੍ਰੀਖਿਆ (ਨੀਟ ਪ੍ਰੀਖਿਆ) ਦੇ ਨਤੀਜ਼ਿਆਂ ਵਿੱਚ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ 13 ਵਿਦਿਆਰਥੀਆਂ ਨੇ ਸਫਲਤਾ ਹਾਸਲ ਕਰਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।

ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਦੱਸਿਆ ਕਿ ਇਸ ਪ੍ਰੀਖਿਆ ਵਿੱਚ ਪੀ.ਐਮ. ਸ਼੍ਰੀ ਸਰਹਿੰਦ ਮੰਡੀ ਦੀ ਵਿਦਿਆਰਥਣ ਭੂਮਿਕਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੁਪਾਲਹੇੜੀ ਦੀ ਗੁਰਲੀਨ ਕੌਰ, ਸਕੂਲ ਆਫ ਐਮੀਨੈਂਸ ਖਮਾਣੋਂ ਦੀ ਵਿਦਿਆਰਥਣ ਟਿਸ਼ਾ ਸੇਠੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਗਤਪੁਰ ਸੋਢੀਆਂ ਦਾ ਵਿਦਿਆਰਥੀ ਗੁਰਜੋਤ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨਾਰਥਲ ਕਲਾਂ ਦੀ ਵਿਦਿਆਰਥਣ ਗੁਰਸਿਮਰਨ ਕੌਰ, ਸਕੂਲ ਆਫ ਐਮੀਨੈਂਸ ਖਮਾਣੋਂ ਦੀ ਵਿਦਿਆਰਥਣ ਪਰਨੀਤ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਾਲੀ ਆਲਾ ਸਿੰਘ ਦੀ ਵਿਦਿਆਰਥਣ ਅਮਨਜੋਤ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਲੌੜ ਦੀ ਵਿਦਿਆਰਥਣ ਪ੍ਰਭਪ੍ਰੀਤ ਕੌਰ, ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮੰਡੀ ਗੋਬਿੰਦਗੜ੍ਹ ਦੇ ਵਿਦਿਆਰਥੀ ਸ਼ਿਵਮ, ਸਕੂਲ ਆਫ ਐਮੀਨੈਂਸ ਖਮਾਣੋਂ ਦੇ ਰਵਜੋਤ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲਾਣਾ ਦੀ ਕੋਮਲਪ੍ਰੀਤ ਕੌਰ, ਦੀਪਕਿਰਨ ਕੌਰ ਅਤੇ ਤਨਿਸ਼ਾ ਨੇ ਸਫਲਤਾ ਹਾਸਲ ਕੀਤੀ ਹੈ ਜੋ ਕਿ ਸਾਡੇ ਲਈ ਮਾਣ ਦੀ ਗੱਲ ਹੈ।

ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਕੋਈ ਸਮਾਂ ਸੀ ਜਦੋਂ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜ਼ੀਹ ਦਿੰਦੇ ਸਨ ਕਿਉਂਕਿ ਉਸ ਸਮੇਂ ਦੀਆਂ ਸਰਕਾਰਾਂ ਨੇ ਸਰਕਾਰੀ ਸਕੂਲਾਂ ਵੱਲੋਂ ਨਜ਼ਰਾਂ ਫੇਰ ਲਈਆਂ ਗਈਆਂ ਸਨ ਜਿਸ ਕਾਰਨ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀ ਨਾ ਮਾਤਰ ਗਿਣਤੀ ਵਿੱਚ ਹੀ ਰਹਿ ਗਏ ਸਨ। ਪ੍ਰੰਤੂ ਜਦੋਂ ਤੋਂ ਸੂਬੇ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਬਣੀ ਹੈ ਉਦੋਂ ਤੋਂ ਹੀ ਸਰਕਾਰੀ ਸਕੂਲਾਂ ਦਾ ਸਰਵਪੱਖੀ ਵਿਕਾਸ ਹੋ ਰਿਹਾ ਹੈ ਅਤੇ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚੋਂ ਹਟਵਾ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਰਹੇ ਹਨ ਜੋ ਕਿ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਸਰਕਾਰ ਨੇ ਆਮ ਲੋਕਾਂ ਦੇ ਬੱਚਿਆਂ ਦੇ ਭਵਿੱਖ ਲਈ ਜੋ ਕਦਮ ਚੁੱਕੇ ਹਨ ਉਹ ਆਪਣੇ ਆਪ ਵਿੱਚ ਬੇਮਿਸਾਲ ਹਨ।

Latest Posts

spot_imgspot_img

Don't Miss

Stay in touch

To be updated with all the latest news, offers and special announcements.